जय माता दी  (Jai MATA DI)

“ सर्वमङ्गलमाङ्गल्ये शिवे सर्वार्थसाधिके । शरण्ये त्र्यम्बके गौरि नारायणि नमोऽस्तु ते ॥
 

5. Takht Sri Patna Sahib(ਤਖ਼ਤ ਸ੍ਰੀ ਪਟਨਾ ਸਾਹਿਬ)

ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ(੨੨ ਦਸੰਬਰ ੧੬੬੬) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(੧੭੮੦-੧੮੩੯) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ।ਜਿਵੇਂ ਚਾਰਲਜ਼ ਵਿਲਕਿਨਜ਼ ਨੇ ਬਿਆਨਿਆ" ਲਿਖਾਰੀ ਪ੍ਰੋਫ਼ੈਸਰ ਕਿਰਪਾਲ ਸਿੰਘ ਚਾਰਲਜ਼ ਵਿਲਕਿਨਜ਼ ੧੮ਵੀਂ ਸਦੀ ਦਾ ਇੱਕ ਸੋਧ-ਕਰਤਾ ਸੀ। ਆਪਜੀ ਨੇ ਸੰਸਕ੍ਰਿਤ ਅਤੇ ਫ਼ਾਰਸੀ ਦਾ ਵਿਆਕਰਣ ਤਿਆਰ ਕਰਵਾਇਆ ਅਤੇ ਇਨ੍ਹਾਂ ਨੂੰ ਸੰਸਕ੍ਰਿਤ ਦਾ ਪਿਤਾਮਾ ਭੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ੧ ਮਾਰਚ ੧੭੮੧ ਨੂੰ ਲਿਖਿਆ: "ਮੇਰੇ ਕਲਕੱਤਾ ਛੱਡਣ ਤੋਂ ਪਹਿਲਾਂ ਮੈਨੂੰ ਇੱਕ ਸੱਜਣ ਨੇ ਦੱਸਿਆ ਕਿ 'ਸਿੱਖ' ਨਾਂ ਦੇ ਇੱਕ ਫ਼ਿਰਕੇ ਦੇ ਲੋਕ ਜੋ ਹਿੰਦੂਆਂ ਅਤੇ ਮੁਸਲਮਾਨਾਂ ਨਾਲੋਂ ਵੱਖਰੇ ਹਨ ਅਤੇ ਪਟਨਾ ਦੇ ਆਲੇ-ਦੁਆਲੇ ਕਾਫ਼ੀ ਤਾਦਾਦ ਵਿੱਚ ਵਸੇ ਹੋਏ ਹਨ।" ਉਹ ਬਨਾਰਸ ਜਾਂਦੇ ਹੋਏ ਪਟਨਾ ਰੁਕੇ। ਉਨ੍ਹਾਂ ਵੱਲੋਂ ਗੁਰਦੁਆਰਾ ਪਟਨਾ ਸਾਹਿਬ ਦਾ ਵਰਨਣ ਇਉਂ ਕੀਤਾ ਗਿਆ: "ਮੈਨੂੰ ਸਿੱਖਾਂ ਦਾ ਵਿਦਿਆਲਾ ਲੱਭਿਆ ਜੋ ਕਿ ਮਾਲ ਘਰ ਤੋਂ ਬਹੁਤੀ ਦੂਰ ਨਹੀਂ ਸੀ। ਜਿਵੇਂ ਮੈਂ ਦਰਸ਼ਨੀ ਡਿਓਢੀ ਰਾਹੀਂ ਗੁਰਦੁਆਰੇ ਵਿੱਚ ਜਾਣ ਲੱਗਾ, ਮੈਨੂੰ ਦੋ ਸਿੱਖਾਂ ਨੇ ਦੱਸਿਆ ਕਿ ਗੁਰਦੁਆਰਾ ਹਰ ਫ਼ਿਰਕੇ ਦੇ ਲੋਕਾਂ ਲਈ ਖੁਲ੍ਹਾ ਹੈ ਪਰ ਅੰਦਰ ਜਾਣ ਤੋਂ ਪਹਿਲਾਂ ਮੈਨੂੰ ਜੁਤੀਆਂ ਉਤਾਰਨੀਆਂ ਪੈਣਗੀਆਂ। ਐਸਾ ਕਰਨ ਉਪਰੰਤ, ਉਹ ਮੈਨੂੰ ਸੰਗਤ ਵਿੱਚ ਲੈ ਗਏ। ਸੰਗਤ ਦੀ ਤਾਦਾਦ ਇਤਨੀ ਸੀ ਕਿ ਪੂਰਾ ਹਾਲ ਭਰਿਆ ਪਿਆ ਸੀ Patna City (Hindi: पटना सिटी), popularly known as Patna Sahib (Hindi: पटना साहिब, Punjabi: ਪਟਨਾ ਸਾਹਿਬ) is a neighbourhood in Patna, Bihar, India. Patna City regarded as very sacred by the Sikhs in India. The tenth Guru of the Sikhs, Guru Gobind Singh Ji was born here. The Patna Sahib Gurudwara is considered to be one of the holiest of the five "Takths" or seat of authority of the Sikhs. The place is named as Harminder Takth though the Sikhs respectfully call it Patna Sahib. The famous Guru Gobind Sahib Gurudwara is an important shrine for Sikhs from all over the world.
ਸੰਗਤ ਹਾਲ ਦੇ ਦੋਵੇਂ ਪਾਸੇ ਗਲੀਚੇ ਉੱਪਰ ਬੈਠੀ ਸੀ ਤਾਕਿ ਗੁਰੂ ਗ੍ਰੰਥ ਸਾਹਿਬ ਤੋਂ ਲੈ ਕੇ ਦਰਵਾਜ਼ੇ ਤੱਕ ਆਉਣ-ਜਾਣ ਦੀ ਜਗ੍ਹਾ ਬਣੀ ਰਹੇ। ਇੱਕ ਚਿੱਟੀ ਦਾੜ੍ਹੀ ਵਾਲਾ ਬਜ਼ੁਰਗ ਮੱਥਾ ਟੇਕਣ ਤੋਂ ਬਾਅਦ ਗੁਰਬਾਣੀ ਕੀਰਤਨ ਕਰਨ ਲੱਗ ਪਿਆ ਅਤੇ ਉਸ ਦੇ ਇੱਕ ਪਾਸੇ ਤਬਲਾ ਅਤੇ ਦੂਜੇ ਪਾਸੇ ਛੈਣੇ ਲਈ ਕੁਝ ਲੋਕ ਸੰਗੀਤ ਕਰਨ ਲੱਗੇ। ਸੰਗਤ ਭੀ ਆਨੰਦ ਵਿੱਚ ਕੀਰਤਨ ਕਰਨ ਲੱਗੀ ਅਤੇ ਜਿਵੇਂ ਮੈਨੂੰ ਬਾਅਦ ਵਿੱਚ ਪਤਾ ਲੱਗਾ, ਕੀਰਤਨ ਇੱਕ, ਸਰਵ-ਵਿਆਪਕ ਅਕਾਲ ਪੁਰਖ ਦੀ ਉਸਤਤਿ ਵਿੱਚ ਸੀ। ਮੈਨੂੰ ਅੰਦਰੂਨੀ ਖੁਸ਼ੀ ਦਾ ਅਹਿਸਾਸ ਹੋਇਆ, ਮੈਂ ਕਦੀ ਕਿਸੇ ਦੇ ਮੂਂ`ਹ ਉੱਤੇ ਅਜਿਹੇ ਆਨੰਦ ਦੇ ਭਾਵ ਨਹੀਂ ਸੀ ਵੇਖੇ ਜਿਹੇ ਉਸ ਬਜ਼ੁਰਗ ਦੇ ਮੂੰਹ ਉੱਪਰ ਸਨ। ਕੀ ਰਤਨ ਤੋਂ ਬਾਅਦ ਸੰਗਤ ਉੱਠ ਖੜ੍ਹੀ ਹੋਈ ਅਤੇ ਇੱਕ ਨੌਜੁਆਨ ਗੁਰੂ ਸਾਹਿਬ ਵੱਲ ਮੂੰਹ ਕਰਕੇ ਉੱਚੀ ਆਵਾਜ਼ ਵਿੱਚ ਅਰਦਾਸ ਕਰਨ ਲੱਗਾ ਅਤੇ ਸੰਗਤ ਭੀ ਥੋੜ੍ਹੀ-ਥੋੜ੍ਹੀ ਦੇਰ ਬਾਅਦ 'ਵਾਹਿਗੁਰੂ' ਉਚਾਰਦੀ। ਇਸ ਤੋਂ ਬਾਅਦ ਸੰਗਤ ਨੂੰ ਲੰਗਰ ਵਿੱਚ ਸ਼ਾਮਿਲ ਹੋਣ ਲਈ ਗੁਜ਼ਾਰਿਸ਼ ਕੀਤੀ ਗਈ।
ਕੜਾਹ-ਪ੍ਰਸਾਦਿ
ਦੋ ਆਦਮੀ ਇੱਕ ਲੋਹੇ ਦੀ ਵੱਡੀ ਕੜਾਹੀ ਲੈ ਕੇ ਆਏ ਅਤੇ ਇੱਕ ਸਟੂਲ ਉੱਪਰ ਰੱਖ ਦਿੱਤੀ। ਇਸ ਤੋਂ ਬਾਅਦ ਸਭ ਨੂੰ ਪੱਤਲਾਂ ਦਿੱਤੀਆਂ ਗਈਆਂ ਅਤੇ ਕੁਝ ਲੋਕ ਪਲੇਟਾਂ ਵਿੱਚ ਕੜਾਹ-ਪ੍ਰਸਾਦਿ ਪਾ ਕੇ ਸੰਗਤ ਨੂੰ ਵਰਤਾਉਂਦੇ ਰਹੇ। ਫ਼ਿਰ ਮੈਨੂੰ ਪਤਾਸੇ ਭੀ ਦਿੱਤੇ ਗਏ ਅਤੇ ਦੱਸਿਆ ਗਿਆ ਕਿ ਅਜਿਹਾ ਦਿਨ ਵਿੱਚ ਦੋ ਵਾਰ ਕੀਤਾ ਜਾਂਦਾ ਹੈ।
Takht Sri Patna Sahib (Takht Shri Harmandir Sahib Patna) is situated in Patna city which is also the capital of Bihar state. Guru Gobind Singh was born here in 1666 and he spent his early childhood here before moving to Anandpur Sahib. Besides being the birthplace of Guru Gobind Singh , Patna was also visited by Guru Nanak and Guru Tegh Bahadur at different points of time.